PUNJAB top news TODAY
♦ ਹਰਜਿੰਦਰ ਸਿੰਘ ਰਜੇ਼ਸ ਠਾਕੁਰ ਬਿਊਰੋ ਚੀਫ
*ਨੋਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਉਣ ਲਈ ਲੋਨ ਮੇਲਾ ਦਸੰਬਰ ‘ਚ-ਡਿਪਟੀ ਕਮਿਸ਼ਨਰ*
ਪਠਾਨਕੋਟ, 2 ਨਵੰਬਰ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿੱਥੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ਹੀ ਨੋਜਵਾਨਾਂ ਨੂੰ ਆਪਣਾ ਕੰਮ ਧੰਦਾ ਸ਼ੁਰੂ ਕਰਵਾਉਣ ਅਧੀਨ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਮਦਦ ਵੀ ਕੀਤੀ ਜਾ ਰਹੀ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ•ਾ ਪਠਾਨਕੋਟ ਵਿੱਚ ਦਸੰਬਰ 2020 ਦੋਰਾਨ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ•ਾਂ ਦੱਸਿਆ ਕਿ ਇਸ ਲੋਨ ਮੇਲੇ ਵਿੱਚ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਵੈ-ਰੋਜ਼ਗਾਰ ਦੇ ਚਾਹਵਾਨ ਬੇਰੋਜ਼ਗਾਰਾਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।